Sunday, November 1, 2026
Home Latest ਆਯੁਸ਼ਮਾਨ ਕਾਰਡ ਤੇ ਮੁਫ਼ਤ ਇਲਾਜ ਤੇ ਸੰਕਟ ਦੇ ਬਾਦਲ, ਵੱਧ ਸਕਦੀ ਹੈ...

ਆਯੁਸ਼ਮਾਨ ਕਾਰਡ ਤੇ ਮੁਫ਼ਤ ਇਲਾਜ ਤੇ ਸੰਕਟ ਦੇ ਬਾਦਲ, ਵੱਧ ਸਕਦੀ ਹੈ ਲੋਕਾਂ ਦੀ ਪਰੇਸ਼ਾਨੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਹੀ ਨਹੀਂ ਮਿਲ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਤਹਿਤ ਹੁਣ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ।

Advertisements

ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਜਿਹੜੇ ਮਰੀਜ਼ਾਂ ਦੇ ਇਲਾਜ ਕੀਤੇ ਹਨ ਉਨਾਂ ਮਰੀਜ਼ਾਂ ਦੇ ਬਿੱਲ ਸਰਕਾਰ ਨੂੰ ਭੇਜੇ ਗਏ ਹਨ ਪਰ ਉਨ੍ਹਾਂ ਵੱਲੋਂ ਅਜੇ ਤੱਕ ਬਿੱਲਾਂ ਨੂੰ ਪਾਸ ਨਹੀਂ ਕੀਤਾ ਗਿਆ ਹੈ। ਜਿਹੜੇ ਬਿੱਲ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਉਸਦੀ ਰਕਮ 600 ਕਰੋੜ ਰੁਪਏ ਤੋਂ ਉੱਪਰ ਦੀ ਬਣਦੀ ਹੈ। ਡਾਕਟਰਾਂ ਨੇ ਕਿਹਾ ਕਿ ਹੁਣ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

LEAVE A REPLY

Please enter your comment!
Please enter your name here