
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਨਿਹੰਗਾਂ ਦੇ ਬਾਣੇ ਵਿੱਚ ਆਏ ਮੁਲਜ਼ਮਾਂ ਨੇ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਗੁੱਟ ਵੱਢ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਉਹਨਾਂ ਦੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਰਾਜ਼ੀਨਾਮਾ ਕਰ ਲੈਣ, ਪਰ ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਰੋਡ ਜਾਮ ਕਰ ਦੇਣਗੇ।

ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਨੇ ਘਰੋਂ ਆਵਾਜ਼ ਮਾਰ ਕੇ ਬਾਹਰ ਬੁਲਾਇਆ ਤੇ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਕੁਝ ਲੋਕਾਂ ਨੇ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਮਗਰੋਂ ਉਸ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੀੜਤ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਉਹਨਾਂ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ, ਜਿਹਨਾਂ ਨੇ ਉਸ ਉੱਤੇ ਹਮਲਾ ਕੀਤਾ ਹੈ।
ਥੇ ਹੀ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੌਜਵਾਨ ਵੱਲੋਂ ਮੁਲਜ਼ਮਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉੱਤੇ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਕਰਵਾਵਾਂਗੇ।
ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਕੋਈ ਗੱਲ ਨਹੀਂ ਕੀਤੀ ਤੇ ਕਿਸੇ ਵੀ ਸਵਾਲ ਦਾ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ 5 ਆਰੋਪੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।












