
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ 5 ਸਾਲਾਂ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਅਰਨਵ ਉਮਰ 5 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰਨਵ ਆਪਣੇ ਪਿਤਾ ਪੰਕਜ ਨਾਲ ਬਾਈਕ ਤੇ ਸਵਾਰ ਹੋ ਕੇ ਹਸਪਤਾਲ ਜਾ ਰਿਹਾ ਸੀ ਤਾਂ ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ਤੇ ਡਿੱਗ ਗਏ ਤੇ ਰਾਹਗੀਰਾਂ ਦੀ ਮੱਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਅਰਨਵ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਪੰਕਜ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਣ ਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਕਾਰਵਾਈ ਕਰਦੇ ਹੋਏ ਕਾਰ ਵੀ ਜ਼ਬਤ ਕਰ ਲਈ ਹੈ।











