Saturday, October 24, 2026
Home Latest ਪਿੰਡ ਡੰਗਰਖੇੜਾ ਵਿੱਚ ਲਗਾਇਆ ਗਿਆ ਕਿਸਾਨ ਜਾਗਰੂਕਤਾ ਸਬੰਧੀ ਕੈਂਪ

ਪਿੰਡ ਡੰਗਰਖੇੜਾ ਵਿੱਚ ਲਗਾਇਆ ਗਿਆ ਕਿਸਾਨ ਜਾਗਰੂਕਤਾ ਸਬੰਧੀ ਕੈਂਪ

Oplus_0

ਫਾਜਿਲਕਾ (ਦ ਸਟੈਲਰ ਨਿਊਜ਼)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਡੰਗਰਖੇੜਾ ਵਿੱਚ ਕਿਸਾਨ ਜਾਗਰੂਕਤਾ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ।

Advertisements

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ। ਇਸਦੇ ਨਾਲ ਹੀ ਨਰਮੇ ਵਿੱਚ ਖਾਦ ਪ੍ਰਬੰਧਨ, ਨਰਮੇ ਵਿੱਚ ਚਿੱਟੀ ਮੱਖੀ, ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕੀੜੇਮਾਰ ਦਵਾਈਆਂ ਬਾਰੇ ਅਤੇ ਝੋਨੇ ਦੇ ਕੀਟ, ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਰੋਕਣ ਲਈ ਪੈਸਟੀਸਾਇਡ ਸਬੰਧੀ ਜਾਗਰੂਕ ਕੀਤਾ।

LEAVE A REPLY

Please enter your comment!
Please enter your name here