Monday, November 2, 2026
Home Latest ਮਾਮੂਲੀ ਤਕਰਾਰ ਨੂੰ ਲੈ ਕੇ ਭਰਾਵਾਂ ਵਿਚਕਾਰ ਹੋਇਆ ਝਗੜ੍ਹਾਂ, ਭਰਾ ਨੇ ਭਰਾ...

ਮਾਮੂਲੀ ਤਕਰਾਰ ਨੂੰ ਲੈ ਕੇ ਭਰਾਵਾਂ ਵਿਚਕਾਰ ਹੋਇਆ ਝਗੜ੍ਹਾਂ, ਭਰਾ ਨੇ ਭਰਾ ਦਾ ਕੀਤਾ ਕਤਲ  

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਦੋ ਨੌਜਵਾਨਾਂ ਵਿਚਕਾਰ ਮਾਮੂਲੀ ਤਕਰਾਰ ਨੂੰ ਲੈ ਕੇ ਸਕੀ ਮਾਸੀ ਦੇ ਮੁੰਡੇ ਵੱਲੋਂ ਆਪਣੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਮਨਰੂਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜ਼ਵਾਨ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਆ ਰਹੇ ਸਨ ਤੇ ਜਦੋਂ ਉਹ ਆਪਣੇ ਪਿੰਡ ਨੇੜੇ ਪਹੁੰਚੇ ਤਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜ੍ਹਾਂ ਹੋ ਗਿਆ ਤੇ ਇਸ ਦੌਰਾਨ ਉਸਦਾ ਮਾਸੀ ਦਾ ਲੜਕਾ ਹਰਪ੍ਰੀਤ ਜੋ ਕਿ ਮੋਟਰਸਾਈਕਲ ਤੇ ਪਿੱਛੇ ਬੈਠਾ ਸੀ ਉਸਨੇ ਮਨਰੂਪ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਮੌਕੇ ਤੇ ਮੌਤ ਹੋ ਗਈ। 

Advertisements

ਫਿਲਹਾਲ ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਤੇ ਆਰੋਪੀ ਹਰਪ੍ਰੀਤ ਨੂੰ ਕਾਬੂ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here