Wednesday, October 28, 2026
Home Latest ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ‘ਚ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕਾਈ ਇੰਟਰਨੈਸ਼ਨਲ ਵੱਲੋਂ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here