Sunday, October 25, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਾਈਲ ਹਰਬਲ ਦੇ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਣੀ ਹੈ। ਜੋ ਪ੍ਰਾਰਥੀ ਘੱਟੋ-ਘੱਟ ਦਸਵੀਂ, ਬਾਰ੍ਹਵੀਂ ਪਾਸ ਹੈ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਕੇਵਲ ਲੜਕੀਆਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।  

Advertisements

ਨੌਕਰੀ ਦੇ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here