Sunday, November 1, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਸਤੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਇਸ ਅਸਾਮੀ ਲਈ ਕੇਵਲ ਲੜਕੇ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਲੰਬਾਈ-168 ਸੈਂਟੀਮੀਟਰ, ਭਾਰ 54 ਕਿੱਲੋ ਤੋਂ 95 ਕਿੱਲੋ ਉਮਰ 19-40 ਸਾਲ ਹੋਵੇ ਅਤੇ ਕੇਵਲ ਲੜਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here