Sunday, October 18, 2026
Home Chandigarh ਟੋਲ ਪਲਾਜ਼ਾ ਵਰਕਰਜ਼ ਦੀਆਂ ਮੰਗਾਂ ਪੂਰੀਆਂ ਨਾ ਕਰਨ ਤੇ ਵਰਕਰਾਂ ਨੇ ਟੋਲ...

ਟੋਲ ਪਲਾਜ਼ਾ ਵਰਕਰਜ਼ ਦੀਆਂ ਮੰਗਾਂ ਪੂਰੀਆਂ ਨਾ ਕਰਨ ਤੇ ਵਰਕਰਾਂ ਨੇ ਟੋਲ ਫ੍ਰੀ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਿਰ ਤੋਂ ਲੋਕਾਂ ਲਈ ਮੁਫ਼ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਫੈਸਲਾਂ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ ਹੈ ਕਿ ਟੋਲ ਪਲਾਜ਼ਾ ਮੁਫਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਈ ਮਹੀਨਿਆਂ ਤੋਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

Advertisements

ਟੋਲ ਮੁਲਾਜ਼ਮਾਂ ਦੀਆਂ ਮੰਗਾਂ

ਮੁਲਾਜ਼ਮਾਂ ਨੇ ਦੱਸਿਆ ਕਿ ਉਹਨਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ ਤੇ ਨਾ ਹੀ ਕੋਈ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈਐਸਆਈ ਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here