
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ 3 ਸਾਲ ਪਹਿਲਾਂ ਅਮਰੀਕਾ ਸ਼ਿਫਟ ਹੋਇਆ ਸੀ। ਪਿੰਦਰ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ।

ਜਾਣਕਾਰੀ ਮੁਤਾਬਕ ਪਿੰਦਰ ਰਸਤੇ ਵਿੱਚ ਟਰੱਕ ਲੈ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਅਮਰੀਕੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਸ਼ੱਕ ਹੈ ਕਿ ਇਹ ਕਤਲ ਲੁੱਟ-ਖੋਹ ਕਾਰਨ ਹੋਇਆ ਹੋ ਸਕਦਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












