Wednesday, October 21, 2026
Home Latest ਟਾਟਾ ਇਲੈਕਟ੍ਰੋਨਿਕਸ ਦੇ ਪਲਾਂਟ ਵਿੱਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ...

ਟਾਟਾ ਇਲੈਕਟ੍ਰੋਨਿਕਸ ਦੇ ਪਲਾਂਟ ਵਿੱਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਤਾਮਿਲਨਾਡੂ (ਦ ਸਟੈਲਰ ਨਿਊਜ਼)। ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਟਾਟਾ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਮੋਬਾਈਲ ਫੋਨ ਐਕਸੈਸਰੀਜ਼ ਦੀ ਪੇਂਟਿੰਗ ਯੂਨਿਟ ਵਿੱਚ ਲੱਗੀ ਹੈ। ਜਾਣਕਾਰੀ ਮੁਤਾਬਕ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਸੀ। ਅੱਗ ਲੱਗਣ ਕਾਰਨ ਕੰਪਨੀ ਦੀ ਜਾਇਦਾਦ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

Advertisements

ਅੱਗ ਇੰਨੀ ਭਿਆਨਕ ਸੀ ਕਿ ਪਲਾਂਟ ਵਿੱਚੋਂ ਧੂੰਏਂ ਦਾ ਗੁਬਾਰ ਉੱਠ ਕੇ ਬਾਹਰ ਆਉਣ ਲੱਗ ਗਿਆ। ਅੱਗ ਲੱਗਣ ਸਮੇਂ ਕੰਪਲੈਕਸ ਵਿੱਚ ਕਰੀਬ 1500 ਲੋਕ ਮੌਜੂਦ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੇ ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਫਾਇਰ ਬ੍ਰਿਗੇਡ ਵੱਲੋਂ ਅਜੇ ਤੱਕ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ  ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

LEAVE A REPLY

Please enter your comment!
Please enter your name here