Monday, October 19, 2026
Home Latest ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਦੇ ਹੁਕਮ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਨਿਸ਼ਚਿਤ ਹੋਈਆਂ ਹਨ। ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਨੇ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤਿ ਜਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। 

Advertisements

ਉਹਨਾਂ ਬੀ.ਐਨ.ਐਸ.ਐਸ (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023) ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਤੇਜਧਾਰ ਹਥਿਆਰ ਜਿਵੇਂ ਕਿ ਗੰਡਾਸੇ, ਕੁਲਹਾੜੀਆਂ, ਟਕੂਏ, ਵਿਸਫੋਟਕ ਸਮੱਗਰੀ ਚੁੱਕਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਹੁਕਮ ਤਹਿਤ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ  ਲਾਗੂ ਰਹੇਗਾ।

LEAVE A REPLY

Please enter your comment!
Please enter your name here