ਰਾਜ ਪੱਧਰੀ ਰੁਜ਼ਗਾਰ ਮੇਲਾ 24 ਫਰਵਰੀ ਨੂੰ 

The Stellar News Logo

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼)ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲੇ ਵਿੱਚ ਅੱਜ 24 ਫਰਵਰੀ ਨੂੰ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਰੁਜ਼ਗਾਰ ਦਾਤਾ ਕੰਪਨੀਆਂ ਦੇ ਪੁੱਜਣ ਦੀ ਸੰਭਾਵਨਾ ਹੈ।

Advertisements

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ•ਾ ਹੁਸ਼ਿਆਰਪੁਰ ਵਿੱਚ 27 ਫਰਵਰੀ ਅਤੇ 7 ਮਾਰਚ ਨੂੰ ਜ਼ਿਲ•ਾ ਪੱਧਰੀ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।

LEAVE A REPLY

Please enter your comment!
Please enter your name here