Wednesday, October 21, 2026
Home Latest ਮਾਮੂਲੀ ਝਗੜ੍ਹੇ ਨੂੰ ਲੈ ਕੇ 2 ਪੁੱਤਰਾਂ ਨੇ ਪਿਓ ਦਾ ਤੇਜ਼ਧਾਰ ਹਥਿਆਰਾਂ...

ਮਾਮੂਲੀ ਝਗੜ੍ਹੇ ਨੂੰ ਲੈ ਕੇ 2 ਪੁੱਤਰਾਂ ਨੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜ਼ੀਰਾ (ਦ ਸਟੈਲਰ ਨਿਊਜ਼)। ਜ਼ੀਰਾ ਵਿੱਚ 2 ਪੁੱਤਾਂ ਵੱਲੋਂ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਸ਼ਪਾਲ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਸ਼ਪਾਲ ਗੱਡੀ ਚਲਾਉਣ ਦਾ ਕੰਮ ਕਰਦਾ ਸੀ ਤੇ ਉਸਦੀ ਉਸਦੇ 2 ਪੁੱਤਰਾਂ ਬਬਲੂ ਤੇ ਦੀਪੂ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਇਸੇ ਗੱਲ ਤੋਂ ਰੰਜਿਸ਼ ਰੱਖਦੇ ਦੋਵੇਂ ਉਸਦੇ ਦੋਵੇਂ ਪੁੱਤਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਤੇ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

Advertisements

ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਪੁਲਿਸ ਨੇ  ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਦੌਰਾਨ ਇੱਕ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਦੂਸਰੇ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here