
ਗੁਰਦਾਸਪੁਰ (ਦ ਸਟੈਲਰ ਨਿਊਜ਼)। ਡੇਰਾ ਬਾਬਾ ਨਾਨਕ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਕਰੀਬ 8 ਹਮਲਾਵਰਾਂ ਨੇ ਇਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਦਾਮ ਦੇਣ ਮਗਰੋਂ ਹਮਲਾਵਰ ਮੌਕੇ ਤੇ ਫਰਾਰ ਹੋ ਗਏ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਹਰਦੀਪ ਸਿੰਘ ਨੂੰ ਕਿਸੇ ਦਾ ਫੋਨ ਆਇਆ ਸੀ ਤੇ ਉਸ ਨੂੰ ਦਾਣਾ ਮੰਡੀ ਵਿੱਚ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਚਲਾ ਗਿਆ।

ਜਿੱਥੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਪੁਲਿਸ ਦੀ ਪੁਲਿਸ ਮੌਕੇ ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।











