Friday, October 23, 2026
Home Latest ਕਾਂਗਰਸੀ ਆਗੂ ਦੇ ਪੁੱਤਰ ਦਾ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ...

ਕਾਂਗਰਸੀ ਆਗੂ ਦੇ ਪੁੱਤਰ ਦਾ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਮੰਡੀ ਗੋਬਿੰਦਗੜ੍ਹ (ਦ ਸਟੈਲਰ ਨਿਊਜ਼)। ਮੰਡੀ ਗੋਬਿੰਦਗੜ੍ਹ ਵਿੱਚ ਕਾਂਗਰਸੀ ਆਗੂ ਮਨਜੀਤ ਸਿੰਘ ਦੇ ਪੁੱਤਰ ਦਾ 4 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਤਰਨਜੀਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਜੀਤ ਦੇਰ ਰਾਤ ਕਾਰ ਵਿੱਚ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਬਦੀਨਪੁਰ ਦੇ ਨਜ਼ਦੀਕ ਪਹੁੰਚਾਇਆ ਤਾਂ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਵਿਅਕਤੀਆਂ ਨੇ ਉਸ ਤੇ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਸੂਚਨਾ ਮਿਲਣ ਤੇ ਪੁਲਿਸ ਟੀਮ ਵੀ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਤਰਨਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਹੈ। ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਤੇ ਉਸਦੇ ਆਸ-ਪਾਸ ਇਲਾਕੇ ਦੇ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

LEAVE A REPLY

Please enter your comment!
Please enter your name here