Friday, October 23, 2026
Home Latest ਮੱਸਿਆ ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ,...

ਮੱਸਿਆ ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਾਂ-ਪੁੱਤ ਦੀ ਹੋਈ ਮੌਤ

ਫਿਲੌਰ (ਦ ਸਟੈਲਰ ਨਿਊਜ਼)। ਫਿਲੌਰ ਵਿੱਚ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਬਾਈਕ ਨੂੰ ਕਾਰ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਔਰਤ ਤੇ ਉਸਦੇ 2 ਸਾਲਾ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਸੋਮਾ ਉਮਰ 26 ਸਾਲਾ ਤੇ ਉਸਦਾ ਪੁੱਤਰ ਗੁਰਪ੍ਰੀਤ ਉਮਰ 2 ਸਾਲਾਂ ਵਾਸੀ ਫਿਲੌਰ ਦੇ ਪਿੰਡ ਗੰਨਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਜਾਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ਤੇ ਤਿੰਨੋਂ ਜਾਣੇ ਸੜਕ ਤੇ ਡਿੱਗ ਗਏ ਤੇ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਪਤਨੀ ਤੇ ਉਸਦੇ 2 ਸਾਲਾਂ ਲੜਕੇ ਗੁਰਪ੍ਰੀਤ ਮੌਤ ਹੋ ਗਈ ਤੇ ਵਿਨੋਦ ਦਾ ਇਲਾਜ਼ ਹਸਪਤਾਲ ਵਿਖੇ ਚੱਲ ਰਿਹਾ ਹੈ। ਸੋਮਾ ਤੇ ਗੁਰਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here