
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਭਾਰਤੀ ਕ੍ਰਿਕਟਰ ਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈਡੀ ਵੱਲੋਂ ਸੰਮਨ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਹੈਦਰਾਬਾਦ ਦੇ ਉੱਪਲ ਵਿੱਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਡੀਜ਼ਲ ਜਨਰੇਟਰ, ਫਾਇਰ ਬ੍ਰਿਗੇਡ ਸਿਸਟਮ ਦੀ ਖਰੀਦ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ।

ਅਜ਼ਹਰੂਦੀਨ ਹੈਦਰਾਬਾਦ ਕ੍ਰਿਕਟ ਸੰਘ ਦੇ ਪ੍ਰਧਾਨ ਰਹਿ ਚੁੱਕੇ ਹਨ ਤੇ ਉਨ੍ਹਾਂ ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਦੁਰਵਰਤੋਂ ਦਾ ਆਰੋਪ ਲਗਾਇਆ ਗਿਆ ਹੈ। ਇਹ ਸੰਮਨ ਵੀ ਹੈਦਰਾਬਾਦ ਕ੍ਰਿਕਟ ਸੰਘ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦਾ ਹੈ। ਅਜ਼ਹਰੂਦੀਨ ਨੂੰ ਇਹ ਪਹਿਲਾ ਸੰਮਨ ਹੈ, ਜਿਸਦੇ ਤਹਿਤ ਉਸਨੂੰ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਹੈ। ਫਿਲਹਾਲ ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅੱਜ ਮੁਹੰਮਦ ਅਜ਼ਹਰੂਦੀਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।












