Monday, November 2, 2026
Home Latest ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਸਵੱਛਤਾ ਅਭਿਆਨ ‘ਸਵੱਛਤਾ ਹੀ ਸੇਵਾ-2024’ ਦੀ ਸ਼ੁਰੂਆਤ

ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਸਵੱਛਤਾ ਅਭਿਆਨ ‘ਸਵੱਛਤਾ ਹੀ ਸੇਵਾ-2024’ ਦੀ ਸ਼ੁਰੂਆਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਸਵੱਛਤਾ ਅਭਿਆਨ ‘ਸਵੱਛਤਾ ਹੀ ਸੇਵਾ-2024’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਰਜੇਸ਼ ਆਹਲੂਵਾਲੀਆ, ਸਿਵਿਲ ਜੱਜ (ਸੀਨੀਅਰ ਡਵੀਜਨ), ਗੁਰਦਾਸਪੁਰ, ਰੰਜੀਵ ਪਾਲ ਸਿੰਘ ਚੀਮਾ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਵੀ ਮੌਜੂਦ ਸਨ। ਇਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਹਿਰੀਆਂ ਦੇ ਸਾਰੇ ਸਫਾਈ ਕਰਮਚਾਰੀਆਂ ਨੂੰ ਸਫਾਈ ਰੱਖਣ ਬਾਰੇ ਕਿਹਾ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਿਹਰੀਆਂ ਦੇ ਸਭ ਤੋਂ ਵਧੀਆਂ ਸਫਾਈ ਕਰਮਚਾਰੀਆਂ ਨੂੰ ਪ੍ਰਸੰਸ਼ਾ ਪੱਤਰ ਵੰਡੇ ਗਏ।

Advertisements

ਇਸ ਮੌਕੇ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਵੱਲੋਂ ਸਫਾਈ ਕਰਮਚਾਰੀਆਂ ਨੂੰ ਪ੍ਰੋਤਸਾਹਨ ਦੇਣ ਲਈ ਮਿਠਾਈ ਵੰਡੀ ਗਈ। ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਸਾਰੇ ਸਫਾਈ ਕਰਮਚਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਸਵੱਛਤਾ ਅਭਿਆਨ ‘ਸਵੱਛਤਾ ਹੀ ਸੇਵਾ-2024’ ਪੂਰਾ ਹਫਤਾ ਚੱਲੇਗਾ ਅਤੇ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ। ਇਸ ਸਵੱਛਤਾ ਅਭਿਆਨ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਸਫਾਈ ਦਾ ਜਾਇਜਾ ਲਿਆ।

LEAVE A REPLY

Please enter your comment!
Please enter your name here