Sunday, October 25, 2026
Home Latest 2 ਨੌਜ਼ਵਾਨਾਂ ਤੇ ਔਰਤ ਨੇ ਮੋਟਰਸਾਈਕਲ ਸਵਾਰ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ...

2 ਨੌਜ਼ਵਾਨਾਂ ਤੇ ਔਰਤ ਨੇ ਮੋਟਰਸਾਈਕਲ ਸਵਾਰ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਡੇਰਾਬੱਸੀ (ਦ ਸਟੈਲਰ ਨਿਊਜ਼)। ਡੇਰਾਬੱਸੀ ਗੁਜਰਾ ਵਿੱਚ 2 ਨੌਜਵਾਨਾਂ ਵੱਲੋਂ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਉਮਰ 40 ਸਾਲਾਂ ਵਾਸੀ ਪਿੰਡ ਰਾਮਪੁਰ ਬਹਾਲ ਡੇਰਾਬੱਸੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਜੀਤ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ ਤੇ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਇਸ ਦੌਰਾਨ 2 ਨੌਜ਼ਵਾਨਾਂ ਤੇ ਇੱਕ ਔਰਤ ਵੱਲੋਂ ਉਸਦਾ ਚਾਕੂ ਮਾਰ ਕੇ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

Advertisements

ਜਾਣਕਾਰੀ ਮੁਤਾਬਕ ਕਤਲ ਕਰਨ ਵਾਲੇ ਨੌਜ਼ਵਾਨ ਔਰਤ ਦੇ ਆਸ਼ਿਕ ਦੱਸੇ ਜਾ ਰਹੇ ਹਨ ਤੇ ਜਿਨ੍ਹਾਂ ਨੇ ਰੰਜਿਸ਼ ਦੇ ਤੌਰ ਤੇ ਉਸ ਤੇ ਹਮਲਾ ਕੀਤਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here