ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਹਲਕਾ ਮੌੜ ਮੰਡੀ ਦੇ ਪਿੰਡ ਸੰਦੋਹਾ ਵਿੱਚ ਪਿਤਾ ਨੇ ਆਪਣੇ ਹੀ ਪੁੱਤਰ ਦੇ ਸਿਰ ਵਿੱਚ ਫੋਹੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਸੇਵਕ ਸਿੰਘ ਵੱਜੋਂ ਹੋਈ ਹੈ, ਜੋ ਕਿ ਨਸ਼ੇ ਦਾ ਆਦਿ ਸੀ। ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਉਹ ਨਸ਼ੇ ਦਾ ਆਦਿ ਸੀ।
ਜਦੋਂ ਉਹ ਘਰ ਆਇਆ ਤਾਂ ਆਪਣੇ ਪਿਤਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣ ਲੱਗਾ, ਜਦੋਂ ਪਿਤਾ ਹੁਸ਼ਿਆਰ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਪਿਓ-ਪੁੱਤਰ ਵਿੱਚ ਝਗੜਾ ਹੋ ਗਿਆ। ਝਗੜੇ ਦੌਰਾਨ ਪਿਤਾ ਨੇ ਆਪਣੇ ਪੁੱਤਰ ਗੁਰਸੇਵਕ ਸਿੰਘ ਦੀ ਸਿਰ ਵਿੱਚ ਫੋਹੜਾ ਮਾਰ ਦਿੱਤਾ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਆਰੋਪੀ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।