Saturday, October 31, 2026
Home Latest ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਈਵੀਐਮ ਵੇਅਰ ਹਾਊਸ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਈਵੀਐਮ ਵੇਅਰ ਹਾਊਸ ਦਾ ਨਿਰੀਖਣ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਣਾਏ ਗਏ ਜ਼ਿਲ੍ਹਾ ਪੱਧਰੀ ਇਲੈਕਟਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਿਮਾਹੀ ਨਿਰੀਖਣ ਕੀਤਾ ਗਿਆ।  ਇਸ ਮੌਕੇ ਡਾ.ਅਗਰਵਾਲ ਵਲੋਂ ਈ.ਵੀ.ਐਮਜ਼ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਜਾਇਜ਼ਾ ਲਿਆ ਗਿਆ। ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ.ਅਗਰਵਾਲ ਵਲੋਂ ਇਨ੍ਹਾਂ ਮਸ਼ੀਨਾਂ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਜੋ ਕਿ ਚੋਣ ਪ੍ਰਕਿਰਿਆ ਲਈ ਜਰੂਰੀ ਹਨ।

Advertisements

ਉਨ੍ਹਾਂ ਦੱਸਿਆ ਕਿ ਇਸ ਵੇਅਰ ਹਾਊਸ ਨੂੰ ਰਾਖਵੀਆਂ ਈ.ਵੀ.ਐਮ. ਮਸ਼ੀਨਾਂ ਨੂੰ ਸੁਰੱਖਿਅਤ ਸਟੋਰ ਕਰਨ ਲਈ ਬਣਾਇਆ ਗਿਆ ਹੈ ਜਿਨ੍ਹਾਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿੱਚ ਵਰਤੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਈ.ਵੀ.ਐਮਜ਼ ਸਾਡੀ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹਨ ਜੋ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਵਲੋਂ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

LEAVE A REPLY

Please enter your comment!
Please enter your name here