Tuesday, October 20, 2026
Home Latest PRTC ਦੀ ਪਲਟੀ ਬੱਸ, 2 ਦੀ ਮੌਤ, ਕਰੀਬ 16 ਗੰਭੀਰ ਜ਼ਖ਼ਮੀ

PRTC ਦੀ ਪਲਟੀ ਬੱਸ, 2 ਦੀ ਮੌਤ, ਕਰੀਬ 16 ਗੰਭੀਰ ਜ਼ਖ਼ਮੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਭਵਾਨੀਗੜ੍ਹ ਨੇੜੇ ਪੀ.ਆਰ.ਟੀ.ਸੀ. ਬੱਸ ਪਲਟ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਰਾਜਿੰਦਰ ਕੁਮਾਰ ਵਾਸੀ ਪਿੰਡ ਬਾਲਦ ਕਲਾ ਤੇ ਗੁਰਪ੍ਰੀਤ ਕੌਰ ਵਾਸੀ ਬਠਿੰਡਾ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਕਰੀਬ 16 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

Advertisements

ਜਾਣਕਾਰੀ ਅਨੁਸਾਰ ਇਹ ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਨਜ਼ਦੀਕੀ ਹਨੀ ਢਾਬੇ ਕੋਲ ਪਹੁੰਚੀ ਤਾਂ ਅਚਾਨਕ ਇੱਕ ਟੈਂਕਰ ਸੜਕ ਤੇ ਆ ਗਿਆ, ਜਿਸ ਕਾਰਨ ਬੱਸ ਟੱਕਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਆਪਣਾ ਸੰਤੁਲਨ ਗੁਆ ​​ਬੈਠੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪੁਹੰਚੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।  

LEAVE A REPLY

Please enter your comment!
Please enter your name here