
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












