
ਜੈਸਲਮੇਰ (ਦ ਸਟੈਲਰ ਨਿਊਜ਼)। ਬਾੜਮੇਰ ਦੇ ਖੋਡਲ ਵਿੱਚ ਦੇਰ ਰਾਤ ਟੈਂਪੂ ਟਰੈਵਲ ਤੇ ਇੱਕ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਤੇ 11 ਲੋਕ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟੈਂਪੂ ਵਿੱਚ ਸਵਾਰ ਸਾਰੇ ਲੋਕ ਸਗਾਈ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ ਤੇ ਜਦੋਂ ਉਹ ਸਾਰੇ ਲੋਕ ਵਾਪਸ ਪਰਤ ਰਹੇ ਸਨ ਤਾਂ ਟੈਂਪੂ ਟਰੈਵਲ ਦੀ ਟੱਕਰ ਇੱਕ ਟਰੈਕਟਰ ਟਰਾਲੀ ਨਾਲ ਹੋ ਗਈ। ਟੱਕਰ ਇੰਨੀ ਕੁ ਭਿਆਨਕ ਸੀ ਕਿ ਟੈਂਪੂ ਸੜਕ ਤੋਂ ਨੀਚੇ ਉੱਤਰ ਕੇ ਪਲਟ ਗਿਆ।

ਜਾਣਕਾਰੀ ਮੁਤਾਬਕ ਟਰੈਕਟਰ ਟਰਾਲੀ ਵਿੱਚ ਸਵਾਰ ਲੋਕ ਖੇਤਾਂ ਵਿੱਚ ਕੰਮ ਕਰਕੇ ਵਾਪਸ ਆਪਣੇ ਘਰਾਂ ਨੂੰ ਪਰਤ ਰਹੇ ਸਨ। ਦੋਵੇਂ ਵਾਹਨਾਂ ਵਿੱਚ 14 ਲੋਕ ਸਵਾਰ ਸਨ ਤੇ ਉਹਨਾਂ ਵਿੱਚੋਂ 11 ਲੋਕਾਂ ਦੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।











