
ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਪਿੰਡ ਬਾਂਠਾਵਾਲਾ ਨੇੜੇ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਤੇ ਇੱਕ ਸਫਾਰੀ ਗੱਡੀ ਦੀ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਕਾਰ ਸਵਾਰ ਨੌਜ਼ਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਆਪਣੇ ਦੋਸਤਾਂ ਨਾਲ ਸਫਾਰੀ ਗੱਡੀ ਵਿੱਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ ਤੇ ਜਦੋਂ ਉਹ ਪਿੰਡ ਬਾਂਠਾਵਾਲਾ ਨੇੜੇ ਪਹੁੰਚੇ ਤਾਂ ਦੀਨਾਨਗਰ ਸਾਈਡ ਵੱਲ ਜਾ ਰਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਉਹਨਾਂ ਦੀ ਟੱਕਰ ਹੋ ਗਈ ਤੇ ਕਾਰ ਚਾਲਕ ਗੁਰਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀ ਨੋਜ਼ਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਉਸਦੀ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












