Friday, October 23, 2026
Home Chandigarh ਮੁੱਖਮੰਤਰੀ ਮਾਨ ਦੀ ਰਿਹਾਇਸ਼ ਅੱਗੇ ਪਹੁੰਚੇ ਕਿਸਾਨ, ਪੁਲਿਸ ਨੇ ਕੀਤੀ ਬੈਰੀਕੇਡਿੰਗ

ਮੁੱਖਮੰਤਰੀ ਮਾਨ ਦੀ ਰਿਹਾਇਸ਼ ਅੱਗੇ ਪਹੁੰਚੇ ਕਿਸਾਨ, ਪੁਲਿਸ ਨੇ ਕੀਤੀ ਬੈਰੀਕੇਡਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਝੋਨੇ ਦੀ ਖਰੀਦ ਨਾ ਹੋਣ ਦੇ ਰੋਸ਼ ਵਜੋਂ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਕਿਸਾਨ ਪਹੁੰਚ ਗਏ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ। ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਕਿਸਾਨ ਨੇਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ 200 ਮੀਟਰ ਦੂਰ ਪਹੁੰਚ ਗਏ ਹਨ।

Advertisements

ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਅਤੇ ਸੀਐਮ ਸੁਰੱਖਿਆ ਬਲ ਵੱਲੋਂ ਸੀਐਮ ਦੀ ਰਿਹਾਇਸ਼ ਨੂੰ ਜਾਣ ਵਾਲੇ ਰਸਤੇ ਉੱਤੇ ਬੈਰੀਕੇਡਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਮੰਡੀ ਵਿੱਚ ਬਰਬਾਦ ਹੋ ਰਹੀਆਂ ਹਨ। ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ, ਮੀਟਿੰਗਾਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here