Saturday, October 24, 2026
Home Latest ‘ਆਪ’ ਆਗੂ ਅਤੇ ਸਾਂਸਦ ਦੇ ਘਰ ਈਡੀ ਨੇ ਮਾਰਿਆ ਛਾਪਾ

‘ਆਪ’ ਆਗੂ ਅਤੇ ਸਾਂਸਦ ਦੇ ਘਰ ਈਡੀ ਨੇ ਮਾਰਿਆ ਛਾਪਾ

ਜਲੰਧਰ (ਦ ਸਟੈਲਰ ਨਿਊਜ਼)। ਇਨਫੋਰਸਮੈਂਟ ਡਾਇਰੈਕਟੋਰੇਟਊ (ਈਡੀ) ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ। 

Advertisements

ਇਨ੍ਹਾਂ ਤੋਂ ਇਲਾਵਾ ਪ੍ਰਾਪਰਟੀ ਨਾਲ ਜੁੜੇ ਵੱਡੇ ਕਾਰੋਬਾਰੀ ਪ੍ਰਦੀਪ ਅਗਰਵਾਲ ਜਨਪਤ ਸਟੇਟ ਦੇ ਮਾਲਕ ਦੇ ਕਈ ਟਿਕਾਣਿਆਂ ਤੇ ਵੀ ਛਾਪੇਮਾਰੀ ਕੀਤੀ ਗਈ। ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਈਡੀ ਦਫ਼ਤਰ ਪਹੁੰਚੇ ਸਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

LEAVE A REPLY

Please enter your comment!
Please enter your name here