Thursday, October 22, 2026
Home Latest ਮੱਥਾ ਟੇਕ ਕੇ ਵਾਪਸ ਪਰਤ ਰਹੇ 3 ਦੋਸਤਾਂ ਦੀ ਸੜਕ ਹਾਦਸੇ ਦੌਰਾਨ...

ਮੱਥਾ ਟੇਕ ਕੇ ਵਾਪਸ ਪਰਤ ਰਹੇ 3 ਦੋਸਤਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਪਿੰਡ ਗੁਮਾਨਪੁਰਾ ਦੇ ਵਿੱਚ ਤਿੰਨ ਜਿਗਰੀ ਯਾਰਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ, ਵਿਜੇ ਸਿੰਘ ਤੇ ਸੌਰਵ ਵਜੋਂ ਹੋਈ ਹੈ। 

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਪਿੰਡ ਗੁਮਾਨਪੁਰਾ ਤੋਂ ਦੇਰ ਰਾਤ ਮੋਟਰਸਾਈਕਲ ਤੇ ਸਵਾਰ ਹੋ ਕੇ ਗੋਇੰਦਵਾਲ ਮੱਥਾ ਟੇਕਣ ਲਈ ਗਏ ਸਨ ਤੇ ਜਦੋਂ ਉਹਨ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਉਹਨਾਂ ਦੀ ਅਚਾਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਤਿੰਨਾਂ ਨੌਜ਼ਵਾਨਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here