
ਮੋਗਾ (ਦ ਸਟੈਲਰ ਨਿਊਜ਼), ਰਿਪੋਰਟ- ਨਰੇਸ਼ ਕੌੜਾ। ਮੋਗਾ ਪੁਲਿਸ ਨੇ ਲੋਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ 7 ਵਿਅਕਤੀਆਂ ਨੂੰ 5 ਪਿਸਟਲ ਦੇਸੀ 32 ਬੋਰ, 7 ਮੈਗਜੀਨ ਅਤੇ 6 ਜਿੰਦਾ ਰੋਂਦ 32 ਬੋਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ 7 ਆਰੋਪੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ, ਜਿਸ ਨੇ ਹਰਜੋਤ ਸਿੰਘ ਉਰਫ ਨੀਲਾ ਪੁੱਤਰ ਗੁਰਤੇਜ ਸਿੰਘ ਵਾਸੀ ਬੱਧਨੀ ਕਲਾਂ ਜਿਲਾ ਮੋਗਾ, ਸੁਖਦੀਪ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਧੂੜਕੋਟ ਰਣਸੀਹ, ਤੇਜਿੰਦਰ ਸਿੰਘ ਉਰਫ ਤੇਜੂ ਪੁੱਤਰ ਪਰਮਜੀਤ ਸਿੰਘ ਵਾਸੀ ਰਾਉਕੇ ਕਲਾਂ ਜਿਲ੍ਹਾ ਮੋਗਾ, ਗੋਬਿੰਦ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਿਉਣ ਜਿਲ੍ਹਾ ਪਟਿਆਲਾ, ਦਿਲਪ੍ਰੀਤ ਸਿੰਘ ਪੁੱਤਰ ਰਾਮ ਨਿਰਾਇਨ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਲਵਪ੍ਰੀਤ ਸਿੰਘ ਉਰਫ ਲੱਬੂ ਪੁੱਤਰ ਲਖਵੀਰ ਸਿੰਘ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਦਿਲਰਾਜ ਸਿੰਘ ਉਰਫ ਅਕਾਸੀ ਪੁੱਤਰ ਨਿਰਭੈ ਸਿੰਘ ਵਾਸੀ ਲੋਪੋ ਜਿਲ੍ਹਾ ਮੋਗਾ, ਕਮਲਦੀਪ ਸਿੰਘ ਉਰਫ ਕਮਲ ਪੁੱਤਰ ਲਖਵੀਰ ਸਿੰਘ ਵਾਸੀ ਬੱਧਨੀ ਕਲਾਂ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੱਧਨੀ ਕਲਾਂ ਨਾਲ ਰਲ ਕੇ ਇੱਕ ਗੈਂਗ ਬਣਾਇਆ ਹੋਇਆ ਹੈ, ਜੋ ਗੈਂਗ ਦੇ ਤੌਰ ਤੇ ਸੰਗਠਤ ਅਪਰਾਧ ਕਰਨ ਦੇ ਆਦੀ ਹਨ, ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਜੋ ਕਿ ਵਿਦੇਸ਼ ਵਿਚੋ ਵਟਸਐਪ ਕਾਲ ਕਰਕੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੋਤੀਆ ਵਸੂਲਦਾ ਹੈ ਅਤੇ ਜਿਹੜਾ ਇਹਨਾਂ ਨੂੰ ਫਿਰੋਤੀ ਦੇਣ ਤੋ ਇੰਨਕਰ ਕਰਦੇ ਹਨ।
ਉਹਨਾਂ ਪਰ ਇਹ ਆਪਣੇ ਉਕਤ ਸ਼ੂਟਰਾਂ ਰਾਹੀ ਜਾਨਲੇਵਾ ਹਮਲਾ ਕਰਵਾ ਕੇ ਦਹਿਸ਼ਤ ਦਾ ਮਾਹੋਲ ਪੈਦਾ ਕਰਕੇ ਉਹਨਾਂ ਪਾਸੋ ਫਿਰੋਤੀਆ ਵਸੂਲ ਕਰਦਾ ਹੈ।ਉਹਨਾਂ ਦੱਸਿਆ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।












