Wednesday, October 21, 2026
Home Latest ਆਦਮਪੁਰ ਤੋਂ 2 ਪੁਲਿਸ ਅਧਿਕਾਰੀਆਂ ਦੀਆਂ ਲਾਸ਼ਾਂ ਬਰਾਮਦ

ਆਦਮਪੁਰ ਤੋਂ 2 ਪੁਲਿਸ ਅਧਿਕਾਰੀਆਂ ਦੀਆਂ ਲਾਸ਼ਾਂ ਬਰਾਮਦ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜਿਓਂ ਪੰਜਾਬ ਪੁਲਿਸ ਦੇ 2 ਪੁਲਿਸ ਮੁਲਾਜ਼ਮਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ  ਆਇਆ ਹੈ। ਮ੍ਰਿਤਕ ਦੀ ਪਹਿਚਾਣ ਏਐਸਆਈ ਪ੍ਰੀਤਮ ਦਾਸ ਤੇ ਜੀਵਨ ਲਾਲ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਦੋਵੇਂ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੇ ਏਐਸਆਈ ਪ੍ਰੀਤਮ ਸਿੰਘ ਤੇ ਜੀਵਨ ਲਾਲ ਸੋਮਵਾਰ ਦੁਪਹਿਰ 2 ਚੋਰੀ ਦੇ ਮੁਲਜ਼ਮਾਂ ਨੂੰ ਪੇਸ਼ੀ ਲਈ ਜਲੰਧਰ ਲੈ ਕੇ ਗਏ ਸਨ ਤੇ ਦੋਵਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸਤੋਂ ਬਾਅਦ 1 ਆਰੋਪੀ ਨੂੰ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਵਿਖੇ ਉਤਾਰਿਆ ਜਾਣਾ ਸੀ। ਇਸਦੇ ਨਾਲ ਹੀ ਦੋਵੇਂ ਏਐਸਆਈ ਦੂਜੇ ਨਾਬਾਲਿਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ ਸਨ।

Advertisements

ਜਿਸ ਤੋਂ ਬਾਅਦ ਉਸਦਾ ਕੋਈ ਸੁਰਾਗ ਨਹੀਂ ਲੱਗਾ। ਜਦੋਂ ਦੋਵੇਂ ਏਐਸਆਈ ਸ਼ਾਮ ਨੂੰ ਨਾਬਾਲਿਗ ਨੂੰ ਲੈ ਕੇ ਹੁਸ਼ਿਆਰਪੁਰ ਲਈ ਰਵਾਨਾ ਹੋ ਰਹੇ ਸਨ ਤਾਂ ਰਸਤੇ ਵਿੱਚ ਦੋਵੇਂ ਕਿਧਰੇ ਲਾਪਤਾ ਹੋ ਗਏ। ਦੋਵਾਂ ਅਧਿਕਾਰੀਆਂ ਨੂੰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਕੁਝ ਪਤਾ ਨਹੀਂ ਲੱਗ ਸਕਿਆ। ਜਿਸ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਕੀਤੀਆਂ ਗਈਆ ਹਨ। ਪੁਲਿਸ ਨੂੰ ਜਾਂਚ ਦੌਰਾਨ ਦੋਵਾਂ ਦੀਆਂ ਜੇਬਾਂ ਵਿੱਚੋਂ ਪੰਜਾਬ ਪੁਲਿਸ ਦਾ ਆਈਡੀ ਕਾਰਡ ਮਿਲਿਆ ਸੀ। ਜਿਸ ਤੋਂ ਪਤਾ ਲੱਗਾ ਹੈ ਕਿ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਜਲੰਧਰ ਦੇਹਾਤ ਪੁਲਿਸ ਤੇ ਹੁਸ਼ਿਆਰਪੁਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here