Saturday, October 24, 2026
Home Latest ਪਿੰਡ ਨੂਰੋਵਾਲ ਵਿੱਚ ਪਰਾਲੀ ਦੇ ਡੰਪ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ...

ਪਿੰਡ ਨੂਰੋਵਾਲ ਵਿੱਚ ਪਰਾਲੀ ਦੇ ਡੰਪ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਤਲਵੰਡੀ ਚੌਧਰੀਆਂ (ਦ ਸਟੈਲਰ ਨਿਊਜ਼)। ਤਲਵੰਡੀ ਚੌਧਰੀਆਂ ਦੇ ਪਿੰਡ ਨੂਰੋਵਾਲ ਵਿੱਚ ਇੱਕ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤੇ ਅਜੇ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਵੱਲੋ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisements

ਪਰਾਲੀ ਦੇ 2 ਡੰਪ ਸੜਨ ਨਾਲ ਤਕਰੀਬਨ 15-16 ਲੱਖ ਦਾ ਨੁਕਸਾਨ ਹੋ ਗਿਆ ਹੈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here