
ਜੰਮੂ (ਦ ਸਟੈਲਰ ਨਿਊਜ਼)। ਜੰਮੂ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਜਾ ਰਹੀ ਐਂਬੂਲੈਂਸ ਦਸੂਹਾ ਵਿੱਚ ਖੜ੍ਹੇ ਟਰੱਕ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 1 ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਸੁਨੀਲ ਤੇ ਅਰੁਣ ਨੇ ਦੱਸਿਆ ਕਿ ਉਹ ਦੇਰ ਰਾਤ ਕਰੀਬ 9 ਵਜੇ ਜੰਮੂ ਦੇ ਬਖਸ਼ੀ ਨਗਰ ਹਸਪਤਾਲ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਏ ਸਨ ਤੇ ਜਦੋਂ ਉਹ ਸਵੇਰੇ 3 ਵਜੇ ਦੇ ਕਰੀਬ ਅੱਡਾ ਟੱਕਰ ਸਾਹਿਬ ਨੇੜੇ ਪਹੁੰਚੇ ਤਾਂ ਐਂਬੂਲੈਂਸ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਹਾਦਸੇ ਵਿੱਚ ਡਰਾਈਵਰ ਨਾਲ ਬੈਠਾ ਅਮਿਤ ਤੇ ਪਿੱਛੇ ਬੈਠੇ ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਜ਼ਖਮੀਆਂ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












