ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਫਗਵਾੜਾ ਰੋਡ ਤੇ ਸਕੂਟਰੀ ਸਵਾਰ ਜੋੜੇ ਨੂੰ ਓਵਰਲੋਡ ਟਰੈਕਟਰ ਟਰਾਲੀ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 1 ਦੀ ਮੌਤ ਹੋ ਗਈ ਤੇ ਉਸਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਵੰਦਨਾ ਕਾਲੀਆ ਵਾਸੀ ਨੂਰਮਹਿਲ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਕਰੀਬ 12 ਵਜੇ ਜਲੰਧਰ-ਫਗਵਾੜਾ ਰੋਡ ਤੇ ਟੀ-ਪੁਆਇੰਟ ਨੇੜੇ ਓਵਰਲੋਡ ਟਰੈਕਟਰ ਟਰਾਲੀ ਚਾਲਕ ਵੱਲੋਂ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਗਈ। ਘਟਨਾ ਦੌਰਾਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦਾ ਪਤੀ ਗੰਭੀਰ ਰੂਪ ਵਿੱਚ ਜ਼ਕਮੀ ਹੋ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।