ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮਦੇਨਜ਼ਰ ਰੱਖਦੇ ਹੋਏ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ, ਅਦਾਰੇ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਾਣਕਾਰੀ ਮੁਤਾਬਕ ਪੰਚਾਇਤੀ ਚੋਣ ਵਾਲੇ ਦਿਨ ਛੁੱਟੀ ਕਰਨ ਦਾ ਉਦੇਸ਼ ਇਹ ਹੈ ਕਿ ਇਸ ਦਿਨ ਵੋਟਰ ਵੱਧ ਤੋਂ ਵੱਧ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਦੇਣ।
ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।