
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਵਿਪਨ ਕੁਮਾਰ ਉਮਰ 28 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਪਨ ਕੁੱਝ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਉੱਥੇ ਅਚਾਨਕ ਉਸਦੀ ਤਬੀਅਤ ਖਰਾਬ ਹੋ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਜਾਣਕਾਰੀ ਦਿੰਦੇ ਡਾਕਟਰਾਂ ਨੇ ਦੱਸਿਆ ਕਿ ਵਿਪਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਵਿਪਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।












