Sunday, October 18, 2026
Home Latest ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਜਰੂਰੀ: ਡਿਪਟੀ ਇੰਸਪੈਕਟਰ

ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਜਰੂਰੀ: ਡਿਪਟੀ ਇੰਸਪੈਕਟਰ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਇੰਟੈਲੀਜੈਂਸ-। ਮੋਹਾਲੀ ਸੁਖਵੰਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਚਲਾਈ ਗਈ ਮੁਹਿਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਤਹਿਤ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ, ਅਤੇ ਕਪਤਾਨ ਪੁਲਿਸ (ਸਥਾਨਕ) ਸਵਰਨਜੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਟੀਮਾਂ, ਉਪ ਕਪਤਾਨ ਪੁਲਿਸ ਸਬ ਡਵੀਜਨ ਕੁਲਦੀਪ ਸਿੰਘ, ਰਣਜੀਤ ਸਿੰਘ ਸਮੇਤ ਸਮੂਹ ਮੁੱਖ ਅਫਸਰਾਨ ਥਾਣਾ ਅਤੇ ਭਾਰੀ ਪੁਲਿਸ ਫੋਰਸ ਦੇ ਸਬ ਡਵੀਜਨ ਮਾਲੇਰਕੋਟਲਾ ਅੰਦਰ ਕੌਰਡਨ ਐਂਡ ਸਰਚ ਅਪਰੇਸ਼ਨ(CASO)” ਆਯੌਜ਼ਿਤ ਕੀਤਾ ਗਿਆ।

Advertisements

ਇਸ ਤਰ੍ਹਾਂ ਹੀ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਦਵਿੰਦਰ ਸਿੰਘ ਵੱਲੋਂ ਸਬ ਡਵੀਜਨ ਅਮਰਗੜ੍ਹ ਅਤੇ ਉਪ ਕਪਤਾਨ ਪੁਲਿਸ (ਸਥਾਨਕ) ਮਾਨਵਜੀਤ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜਨ ਅਹਿਮਦਗੜ੍ਹ ਰਾਜਨ ਸਰਮਾ ਵੱਲੋਂ ਸਬ ਡਵੀਜਨ ਅਹਿਮਦਗੜ੍ਹ ਵਿਖੇ ਕੌਰਡਨ ਐਂਡ ਸਰਚ ਅਪਰੇਸ਼ਨ (CASO)” ਕੀਤਾ ਗਿਆ। ਇਸ ਕਾਰਵਾਈ ਦੌਰਾਨ ਜਿਲ੍ਹਾ ਮਾਲੇਰਕੋਟਲਾ ਦੇ ਹਾਟਸਪਾਟ ਖੇਤਰ ਮੁਹੱਲਾ ਭੂੰਮਸੀ ਮਾਲੇਰਕੋਟਲਾ ਥਾਣਾ ਸਿਟੀ-2 ਮਾਲੇਰਕੋਟਲਾ, ਪਿੰਡ ਖਾਨਪੁਰ ਥਾਣਾ ਸਦਰ ਅਹਿਮਦਗੜ੍ਹ ਅਤੇ ਪਿੰਡ ਬਾਗੜੀਆਂ ਥਾਣਾ ਅਮਰਗੜ੍ਹ ਦੇ ਇਲਾਕੇ ਵਿੱਚ ਸਪੈਸਲ ਨਾਕਾਬੰਦੀ ਕਰਕੇ ਮਾੜੇ ਅਨਸਰਾਂ/ਸੱਕੀ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰੀ ਦੇ ਕੇਸਾਂ ਵਿਚ ਜਮਾਨਤ ਤੇ ਆਏ ਦੋਸੀਆਂ ਦੇ ਘਰਾਂ ਵਿੱਚ ਸਰਚ/ਰੇਡਾ ਕੀਤੀਆਂ ਗਈਆ ਹਨ।

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਇੰਟੈਲੀਜੈਂਸ-। ਮੋਹਾਲੀ ਸੁਖਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸ਼ਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਜਰੂਰੀ ਹੈ, ਜੇਕਰ ਕਿਸੇ ਨਾਗਰਿਕ ਕੋਲ ਨਸ਼ਾ ਵੇਚਣ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਜਾਣਕਾਰੀ ਸਾਂਝੀ ਕਰਨ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਇੰਟੈਲੀਜੈਂਸ-। ਮੋਹਾਲੀ ਪੰਜਾਬ ਦਾ ਉਕਤ ਦਿਸ਼ਾ ਨਿਰਦੇਸ਼ ਦੇਣ ਲਈ ਧੰਨਵਾਦ ਕੀਤਾ। 

LEAVE A REPLY

Please enter your comment!
Please enter your name here