
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, (ਸਾਹਮਣੇ ਮੁੱਖ ਡਾਕਘਰ) ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵੱਲੋਂ 15 ਅਕਤੂਬਰ 2024 ਤੋਂ ਇਕ ਮਹੀਨੇ ਦਾ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋਆਂ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ/ਬੀ.ਪੀ.ਐਲ ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 15 ਅਕਤੂਬਰ ਨੂੰ ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਯੋਗ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀਟਾਂ ਸੀਮਿਤ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।












