Friday, October 23, 2026
Home Latest ਬੱਸ ਸਟੈਂਡ ਨੇੜੇ ਗੈਸਟ ਹਾਊਸ ‘ਚ ਲੱਗੀ ਅੱਗ, 2 ਦੀ ਮੌਤ

ਬੱਸ ਸਟੈਂਡ ਨੇੜੇ ਗੈਸਟ ਹਾਊਸ ‘ਚ ਲੱਗੀ ਅੱਗ, 2 ਦੀ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਗੈਸਟ ਹਾਊਸ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਗੈਸਟ ਹਾਊਸ ਦੇ ਮੈਨੇਜਰ ਅਨੁਸਾਰ ਅੱਗ ਦੇਰ ਰਾਤ ਲੱਗੀ, ਜਿਸ ਦੌਰਾਨ ਗੈਸਟ ਹਾਊਸ ਦੇ ਇੱਕ ਕਮਰੇ ਵਿੱਚ ਰਹਿ ਰਹੇ ਇੱਕ ਮੁੰਡੇ ਤੇ ਕੁੜੀ ਦੀ ਮੌਤ ਹੋਈ ਹੈ।

Advertisements

ਮੈਨੇਜਰ ਨੇ ਦੱਸਿਆ ਕਿ ਅੱਗ ਲੱਗਣ ਬਾਰੇ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ਤੇ ਪਹੁੰਚ ਅੱਗ ਤੇ ਕਾਬੂ ਪਾਇਆ ਲੇਕਿਨ ਉਦੋਂ ਤੱਕ ਮੁੰਡੇ ਤੇ ਕੁੜੀ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here