Sunday, October 25, 2026
Home Latest ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮਾਲੇਰਕੋਟਲਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸੂਬਾ ਪ੍ਰਧਾਨ ਫਰੀਡਮ ਫਾਈਟਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਅਜੀਤ ਪਾਲ ਸਿੰਘ, ਅਸਲਮ, ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। 

Advertisements

ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਉਤਰਦਾਈਆਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਨੂੰ ਉਨ੍ਹਾਂ ਆਪਣੀਆਂ ਸਮੱਸਿਆਵਾਂ/ਮੁਸਕਲਾਂ ਤੋਂ ਜਾਣੂ ਕਰਵਾਇਆ ਅਤੇ ਭਵਿੱਖ ਵਿੱਚ ਮੀਟਿੰਗ ਜਲਦ ਕਰਨ ਦੀ ਮੰਗ ਕੀਤੀ ਤਾਂ ਜੋ ਮੁਸਕਲਾਂ ਦਾ ਜਲਦ ਹੱਲ ਸੰਭਵ ਹੋ ਸਕੇ। ਉਨ੍ਹਾਂ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਮੀਟਿੰਗਾਂ ਆਨ ਸਡਿਊਲ ਹੀ ਰੱਖੀਆਂ ਜਾਣਗੀਆਂ 

LEAVE A REPLY

Please enter your comment!
Please enter your name here