Wednesday, October 21, 2026
Home Chandigarh ਕੇਏਪੀ ਸਿਨਹਾ ਨੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਕੇਏਪੀ ਸਿਨਹਾ ਨੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ।  ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

Advertisements

​ਇਸ ਮੌਕੇ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here