
ਸਮਰਾਲਾ (ਦ ਸਟੈਲਰ ਨਿਊਜ਼)। ਮਾਛੀਵਾੜਾ ਸਾਹਿਬ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਪੰਜੇਟਾ ਵਿਖੇ ਜੱਜ ਦੇ ਗਨਮੈਨ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਪਿਓ ਜਗਦੀਪ ਸਿੰਘ ਤੇ ਉਸਦੇ ਪੁੱਤਰ ਰਮਨਪ੍ਰੀਤ ਸਿੰਘ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਉਹ ਦੋਵੇਂ ਜਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨਾਲ ਖੇਤਾਂ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਜੱਜ ਦੇ ਗੰਨਮੈਨ ਪਵਿੱਤਰ ਸਿੰਘ ਨੇ ਸਾਨੂੰ ਕਾਰ ਨਾਲ ਟੱਕਰ ਮਾਰੀ ਅਤੇ ਉਹ ਖੇਤਾਂ ਵਿਚ ਜਾ ਡਿੱਗੇ। ਜਦੋਂ ਉਹ ਉੱਠੇ ਤਾਂ ਗਨਮੈਨ ਪਵਿੱਤਰ ਸਿੰਘ ਨੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ ਅਤੇ ਲਗਾਤਾਰ 2 ਫਾਇਰ ਕੀਤੇ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਵਿੱਤਰ ਸਿੰਘ ਉੱਥੋਂ ਚਲਾ ਗਿਆ ਤੇ ਅਸੀਂ ਭੱਜ ਕੇ ਆਪਣੀ ਖੇਤਾਂ ਵਾਲੀ ਮੋਟਰ ਤੇ ਆ ਗਏ। ਖੇਤਾਂ ਵਾਲੀ ਮੋਟਰ ਤੇ ਆ ਕੇ ਆਪਣੇ ਪਿਤਾ ਨੂੰ ਸਾਰੀ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਸਤੇ ਵਿੱਚ ਫਿਰ ਪੁਲਿਸ ਕਰਮਚਾਰੀ ਨੇ ਉਨ੍ਹਾਂ ਵਿਚ ਲਿਆ ਕੇ ਗੱਡੀ ਮਾਰੀ ਤੇ ਉਨ੍ਹਾਂ ਤੇ ਫਿਰ ਇੱਕ ਗੋਲੀ ਚਲਾਈ। ਇੱਥੇ ਉਸ ਨਾਲ ਸਾਡੀ ਕਾਫੀ ਝਗੜਾ ਹੋਇਆ ਤੇ ਰਮਨ ਨੇ ਉਸ ਤੋਂ ਰਿਵਾਲਵਰ ਖੋਹਣ ਦੀ ਕੋਸ਼ਿਸ਼ ਤਾਂ ਜੋ ਉਹ ਦੁਬਾਰਾ ਗੋਲੀ ਨਾ ਚਲਾ ਸਕੇ ਪਰ ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ। ਹਸਪਤਾਲ ਵਿਚ ਇਲਾਜ ਅਧੀਨ ਰਮਨਪ੍ਰੀਤ ਸਿੰਘ ਦੇ ਪਿਤਾ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਜਖ਼ਮੀ ਹੋਏ ਪੁੱਤਰ ਨੂੰ ਇਲਾਜ ਲਈ ਹਸਪਤਾਲ ਲਿਜਾ ਰਿਹਾ ਸੀ ਤਾਂ ਰਸਤੇ ਵਿੱਚ ਘੇਰ ਕੇ ਪੁਲਿਸ ਕਰਮਚਾਰੀ ਪਵਿੱਤਰ ਸਿੰਘ ਨੇ ਉਸਤੇ ਰਿਵਾਲਵਰ ਦੇ ਬੱਟ ਨਾਲ ਸਿਰ ਤੇ ਸੱਟ ਮਾਰੀ ਜਿਸ ਕਾਰਨ ਉਸਦੇ ਟਾਂਕੇ ਲੱਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਗੁਆਂਢ ਵਿੱਚ ਰਹਿੰਦੇ ਪਵਿੱਤਰ ਸਿੰਘ ਨਾਲ ਕੋਈ ਵੀ ਰੰਜਿਸ਼ ਨਹੀਂ ਹੈ, ਉਸਨੇ ਜਾਨਲੇਵਾ ਹਮਲਾ ਕਿਉਂ ਕੀਤਾ ਇਸ ਬਾਰੇ ਤਾਂ ਓਹੀ ਦੱਸ ਸਕਦਾ ਹੈ।
ਜਖ਼ਮੀ ਹੋਏ ਪਿਓ-ਪੁੱਤਰ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਰਕਾਰੀ ਰਿਵਾਲਵਰ ਨਾਲ ਉਨ੍ਹਾਂ ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇੰਨਸਾਫ ਦਵਾਇਆ ਜਾਵੇ। ਥਾਣਾ ਕੂੰਮਕਲਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਸਾਨੂੰ ਕੰਟਰੋਲ ਰੂਮ ਤੇ ਸੂਚਨਾ ਮਿਲੀ ਸੀ ਕਿ ਪਿੰਡ ਪਜੇਟਾ ਵਿਖੇ ਫਾਇਰਿੰਗ ਹੋਈ ਹੈ ਜਿਨਾਂ ਤੇ ਫਾਇਰਿੰਗ ਹੋਈ ਹੈ ਸਮਰਾਲਾ ਦੇ ਹਸਪਤਾਲ ਵਿੱਚ ਦਾਖਲ ਹਨ। ਜ਼ਖ਼ਮੀ ਰਮਨਪ੍ਰੀਤ ਸਿੰਘ ਦੇ ਬਿਆਨਾਂ ਤੇ ਪਰਚਾ ਦਰਜ ਕੀਤਾ ਗਿਆ ਹੈ। ਫਾਇਰਿੰਗ ਕਰਨ ਵਾਲਾ ਵਿਅਕਤੀ ਪੰਜਾਬ ਪੁਲਿਸ ਵਿੱਚ ਸਿਪਾਹੀ ਹੈ ਜਿਸ ਦਾ ਨਾਮ ਪਵਿੱਤਰ ਸਿੰਘ ਹੈ। ਪੰਜੇਟਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਹ ਸਮਰਾਲਾ ਵਿਖੇ ਜੱਜ ਦੀ ਸਿਕਿਉਰਟੀ ਵਿੱਚ ਤੈਨਾਤ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।












