Tuesday, October 13, 2026
Home Latest ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਕਾਂਗਰਸੀ ਕੌਂਸਲਰ ਦਾ ਗੋਲੀਆਂ ਮਾਰ ਕੇ...

ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਕਾਂਗਰਸੀ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਪਤਨੀ ਤੇ ਪੁੱਤਰਾਂ ਤੇ ਲਗਾਏ ਆਰੋਪ

ਉਜੈਨ (ਦ ਸਟੈਲਰ ਨਿਊਜ਼)। ਉਜੈਨ ਵਿੱਚ ਕਾਂਗਰਸ ਨੇਤਾ ਤੇ ਸਾਬਕਾ ਕੌਂਸਲਰ ਹਾਜੀ ਕਲੀਮ ਖਾਨ ਉਰਫ ਗੁੱਡੂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਗੁੱਡੂ ਨੇ ਆਪਣੀ ਪਤਨੀ ਤੇ ਉਸਦੇ 2 ਪੁੱਤਾਂ ਨੂੰ ਪਿਛਲੇ 12 ਸਾਲਾਂ ਤੋਂ ਜਾਇਦਾਦ ਤੋਂ ਬੇਦਖਲ ਕੀਤਾ ਹੋਇਆ ਸੀ। ਇਸ ਕਾਰਨ 4 ਅਕਤੂਬਰ ਨੂੰ ਜਦੋਂ ਗੁੱਡੂ ਸਵੇਰ ਦੀ ਸੈਰ ਕਰਨ ਗਿਆ ਸੀ ਤਾਂ ਉਸ ਤੇ ਜਾਨਲੇਵਾ ਹਮਲਾ ਹੋਇਆ ਸੀ ਤੇ ਉਸਨੇ ਆਪਣੀ ਜਾਨ ਬਚਾਉਣ ਲਈ ਨਾਲੇ ਵਿੱਚ ਛਾਲ ਮਾਰ ਦਿੱਤੀ ਸੀ।

Advertisements

ਜਿਸ ਕਾਰਨ ਉਸਦੇ ਹੱਥ ਤੇ ਫਰੈਕਚਰ ਹੋ ਗਿਆ ਸੀ। ਘਟਨਾ ਤੋਂ ਬਾਅਦ ਉਹ ਇੰਨਾ ਡਰ ਗਿਆ ਸੀ ਤੇ ਉਸਨੇ ਆਪਣੇ ਘਰੋਂ ਬਾਹਰ ਨਿਕਲਣਾ ਵੀ ਬੰਦ ਕਰ ਦਿੱਤਾ ਸੀ। ਇਸ ਕਾਰਨ ਹਮਲਾਵਰਾਂ ਨੇ ਉਸਦੇ ਘਰ ਵਿੱਚ ਘੁੱਸ ਕੇ ਉਸ ਤੇ ਗੋਲੀਆਂ ਚਲਾ ਦਿੱਤੀਆਂ ਤੇ ਉਸਨੂੰ ਮੌਤ ਦੀ ਘਾਟ ਉਤਾਰ ਦਿੱਤਾ। ਕਤਲ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here