Sunday, November 1, 2026
Home Latest ਬਟਾਲਾ ਵਿੱਚ ਸੇਬਾਂ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ...

ਬਟਾਲਾ ਵਿੱਚ ਸੇਬਾਂ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਤਾਰਾਗੜ੍ਹ ਵਿਖੇ ਸੇਬਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਟਰੱਕ ਡਰਾਈਵਰ ਤੇ 1 ਹੋਰ ਵਿਅਕਤੀ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਾਣਕਾਰੀ ਦਿੰਦੇ ਟਰੱਕ ਚਾਲਕ ਧਿਆਨ ਸਿੰਘ ਨ  ਦੱਸਿਆ ਕਿ ਉਹ ਤੇ ਉਸਦਾ ਇੱਕ ਸਾਥੀ ਰਮਨ ਜੋ ਕਿ ਸ੍ਰੀਨਗਰ ਤੋਂ ਸੇਬ ਲੈ ਕੇ ਰਾਜਸਥਾਨ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਤਾਰਾਗੜ੍ਹ ਪਹੁੰਚੇ ਤਾਂ ਅਚਾਨਕ ਟਰੱਕ ਨੂੰ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਕੈਬਿਨ ਵੱਲ ਫੈਲ ਗਈ।

Advertisements

ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਟਰੱਕ ਡਰਾਈਵਰ ਨੇ ਦੱਸਿਆ ਕਿ ਟਰੱਕ ਦੇ ਕੈਬਿਨ ਵਿੱਚ ਅੱਗ ਲੱਗਣ ਕਾਰਨ ਢਾਈ ਲੱਖ ਦੀ ਨਕਦੀ, ਮੋਬਾਈਲ ਫ਼ੋਨ ਤੇ ਹੋਰ ਦਸਤਾਵੇਜ਼ ਸੜ ਗਏ। ਸੇਬ ਦੇ ਡੱਬੇ ਵੀ ਅੱਗ ਦੀ ਲਪੇਟ ਵਿੱਚ ਆ ਗਏ। ਰਾਹਗੀਰਾਂ ਤੇ ਫਾਇਰ ਬ੍ਰਿਗੇਡ ਨੇ ਟਰੱਕ ਵਿੱਚੋਂ ਵੱਡੀ ਗਿਣਤੀ ਵਿੱਚ ਸੇਬਾਂ ਦੇ ਡੱਬੇ ਕੱਢ ਲਏ ਸਨ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here