
ਮਨੀਲਾ (ਦ ਸਟੈਲਰ ਨਿਊਜ਼)। ਮਨੀਲਾ ਵਿੱਚ ਪੰਜਾਬੀ ਨੌਜ਼ਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਵਿਮਲ ਕੁਮਾਰ ਉਮਰ 38 ਸਾਲਾ ਵਜੋਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਮਲ ਪਿਛਲੇ ਕੁੱਝ ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਹੋਇਆ ਸੀ ਤੇ ਉਹ 1 ਮਹੀਨਾ ਪਹਿਲਾਂ ਹੀ ਪੰਜਾਬ ਵਿੱਚ ਛੁੱਟੀ ਕੱਟ ਕੇ ਵਾਪਸ ਮਨੀਲਾ ਗਿਆ ਸੀ।

ਜਾਣਕਾਰੀ ਮੁਤਾਬਕ ਜਦੋਂ ਉਹ ਕੰਮ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਉਸਦੇ ਅਚਾਨਕ ਦਰਦ ਹੋਣ ਲੱਗ ਗਈ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਵਿਮਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












