
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਸੀਆਈਏ ਸਟਾਫ਼ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ 2 ਸ਼ੱਕੀ ਵਾਹਨਾਂ ਨੂੰ ਰੋਕ ਕੇ ਕਰੀਬ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸਦੀ ਅੰਤਰਰਾਸ਼ਟਰੀ ਕੀਮਤ 72 ਕਰੋੜ ਰੁਪਏ ਹੈ।

ਜਾਣਕਾਰੀ ਮੁਤਾਬਕ ਤਰਨਤਾਰਨ ਦਾ ਸੁਖਰਾਜ ਜੋ ਕਿ ਨਸ਼ੇ ਦੀ ਵੱਡੀ ਖੇਪ ਲੈ ਕੇ ਇੱਕ ਅਣਪਛਾਤੇ ਸਾਥੀ ਨਾਲ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਫ਼ਰਾਰ ਦੱਸਿਆ ਜਾ ਰਿਹਾ ਹੈ। ਹੈਰੋਇਨ ਪੀਲੇ ਰੰਗ ਦੇ ਪੈਕਟ ਤੇ ਟੇਪ ਵਿੱਚ ਲਪੇਟੀ ਹੋਈ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












