Thursday, October 15, 2026
Home Chandigarh ਅਰਬਿੰਦ ਮੋਦੀ ਪੰਜਾਬ ਦੇ ਮੁੱਖ ਵਿੱਤੀ ਸਲਾਹਕਾਰ ਨਿਯੁਕਤ, ਮਿਲਿਆ ਕੈਬਨਿਟ ਰੈਂਕ

ਅਰਬਿੰਦ ਮੋਦੀ ਪੰਜਾਬ ਦੇ ਮੁੱਖ ਵਿੱਤੀ ਸਲਾਹਕਾਰ ਨਿਯੁਕਤ, ਮਿਲਿਆ ਕੈਬਨਿਟ ਰੈਂਕ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਪੰਜਾਬ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਕੈਬਨਿਟ ਰੈਂਕ ਵੀ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸ਼ਖਸੀਅਤ ਸੇਬੇਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਬਾਰੇ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸਕੱਤਰ ਪੱਧਰ ਦਾ ਅਹੁਦਾ ਦਿੱਤਾ ਗਿਆ ਹੈ।

Advertisements

ਜਾਣਕਾਰੀ ਮੁਤਾਬਕ ਅਰਵਿੰਦ ਮੋਦੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਕਰੀਬੀ ਹਨ। ਇਸ ਨਿਯੁਕਤੀ ਨਾਲ ਸਬੰਧਤ ਹੁਕਮ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਟੈਕਸ ਸੁਧਾਰਾਂ ਦੇ ਮਾਹਿਰ ਮੰਨੇ ਜਾਂਦੇ ਅਰਬਿੰਦ ਮੋਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਲਾਹ ਦੇਣਗੇ। ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ‘ਆਪ’ ਹਾਈਕਮਾਂਡ ਨੇ ਅਰਵਿੰਦ ਮੋਦੀ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।

LEAVE A REPLY

Please enter your comment!
Please enter your name here