
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਸ਼ਨੂਰ ਸਿੰਘ ਉਮਰ 20 ਸਾਲਾ ਵਾਸੀ ਮੋਹਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਹਰਸ਼ਨੂਰ ਪਿਛਲੇ ਸਾਲ ਦਸੰਬਰ 2023 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਮੁਤਾਬਕ ਹਰਸ਼ਨੂਰ ਆਪਣੇ 4 ਦੋਸਤਾਂ ਨਾਲ ਗੱਡੀ ਵਿੱਚ ਕਿਸੇ ਕੰਮ ਲਈ ਜਾ ਰਿਹਾ ਸੀ ਤੇ ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਤੇ ਇਸ ਹਾਦਸੇ ਦੌਰਾਨ ਹਰਸ਼ਨੂਰ ਤੇ ਇੱਕ ਬਠਿੰਡਾ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਗੱਡੀ ਦੀ ਪਿਛਲੀ ਸੀਟ ਤੇ ਬੈਠੇ ਸਨ। ਜਦਕਿ ਬਾਕੀ 3 ਨੌਜਵਾਨਾਂ ਦੇ ਮਾਮੂਲੀ ਸੱਟਾਂ ਲੱਗੀਆ ਹਨ ਜਿਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਦੋਵੇਂ ਨੌਜ਼ਵਾਨਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












