Saturday, October 24, 2026
Home Chandigarh CM ਮਾਨ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੀਟਿੰਗ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ...

CM ਮਾਨ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੀਟਿੰਗ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਬੈਠਕ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਮੇਰੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਹੋਈ ਹੈ’। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਾਡੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਸ਼ੈਲਰ ਮਾਲਕਾਂ ਦੀ ਵੀ ਮੰਗ ਉੱਤੇ ਮੰਤਰੀ ਨੇ ਹਾਮੀ ਭਰੀ ਹੈ। ਜਿਸ ਵਿਚ ਝੋਨਾ ਜਿਸ ਥਾਂ ਉੱਤੇ ਹੋਵੇਗਾ ਉਥੇ ਹੀ ਸਟੋਰ ਕੀਤਾ ਜਾਵੇਗਾ। 

Advertisements

ਉਹਨਾਂ ਕਿਹਾ ਕਿ ਝੋਨੇ ਦੀ ਸਲਾਬ ਦੀ ਪ੍ਰਤੀਸ਼ਤ ਵਿਚ ਵੀ ਸੋਧ ਕਰਨ ਦੀ ਗਲ ਕਹੀ ਗਈ ਹੈ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਬਾਰੇ ਵੀ ਹੋਰ ਖੋਜ ਚਲ ਰਹੀ ਹੈ ਕਿ ਫ਼ਸਲ ਵਿਚ ਕਿੰਨੀ ਸਲਾਬ ਜਾਇਜ਼ ਹੈ। ਮੁੱਖਮੰਤਰੀ ਮਾਨ ਨੇ ਕਿਹਾ ਕਿ ਮੈਂ ਕੇਂਦਰੀ ਮੰਤਰੀ ਨੂੰ ਇਹ ਵੀ ਆਖਿਆ ਹੈ ਕਿ ਤੁਸੀਂ ਸਾਨੂੰ ਗਰੰਟੀ ਦਿਓ ਅਸੀ ਪੰਜਾਬ ਵਾਲੇ ਬਦਲਵੀਆਂ ਫ਼ਸਲਾਂ ਵੀ ਬੀਜਾਂਗੇ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਜਲਦੀ ਹੀ ਦੂਰ ਕਰਨ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here