ਫਾਜ਼ਿਲਕਾ (ਦ ਸਟੈਲਰ ਨਿਊਜ਼)। ਕਾਰਜਕਾਰੀ ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਦਫਤਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਵੱਡੀਆਂ ਅਤੇ ਛੋਟੀਆਂ ਦੁਕਾਨਾਂ ਤੇ ਲਗਾਤਾਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸੈਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਫੂਡ ਸੇਫਟੀ ਟੀਮ ਵੱਲੋਂ ਵੱਡੇ ਮਸਟਰਡ ਆਇਲ ਮਾਊਨਫੈਕਚਰਿੰਗ ਅਤੇ ਰਿਟੇਲ ਯੂਨਿਟਸ ਤੋਂ ਸੈਂਪਲ ਲਏ ਗਏ ਹਨ।
ਇਸ ਤੋਂ ਇਲਾਵਾ ਟੀਮ ਵੱਲੋਂ ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਵੱਡੀਆਂ ਮਿਠਾਈ ਦੀਆਂ ਦੁਕਾਨਾਂ ਤੇ ਵੱਖ-ਵੱਖ ਮਿਠਾਈਆਂ ਦੇ 6 ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਤਿਓਹਾਰਾਂ ਦੇ ਮੱਦੇਨਜ਼ਰ ਮੁੱਖ ਦਫਤਰ ਫੂਡ ਐਂਡ ਡਰੱਗ ਐਡਮਿਨਸਟਰਸ਼ਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਅਤੇ ਛੋਟੀਆਂ ਦੁਕਾਨਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾਣਗੇ।